ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੀ ਅਹਿਮ ਮੀਟਿੰਗ ਮੁਹਾਲੀ ਵਿਖੇ ਹੋਈ, ਸਮੂਹ ਜ਼ਿਲ੍ਹਾ ਚੇਅਰਮੈਨਾਂ ਤੇ ਵਾਈਸ ਚੇਅਰਮੈਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ - ਰਾਹੁਲ ਰੌਬਰਟ ਮਸੀਹ

 

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੀ ਅਹਿਮ ਮੀਟਿੰਗ ਮੁਹਾਲੀ ਵਿਖੇ ਹੋਈ, ਸਮੂਹ ਜ਼ਿਲ੍ਹਾ ਚੇਅਰਮੈਨਾਂ ਤੇ ਵਾਈਸ ਚੇਅਰਮੈਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ


ਮੁਹਾਲੀ: ਬੀਤੇ ਕੱਲ੍ਹ ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੀ ਇੱਕ ਅਹਿਮ ਮੀਟਿੰਗ ਸੈਕਟਰ-68, ਫੋਰੈਸਟ ਕੰਪਲੈਕਸ, ਮੁਹਾਲੀ ਵਿਖੇ ਹੋਈ। ਇਸ ਮੀਟਿੰਗ ਵਿੱਚ ਬੋਰਡ ਦੀ ਸਮੁੱਚੀ ਟੀਮ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨਾਂ ਨੇ ਵੀ ਸ਼ਮੂਲੀਅਤ ਕੀਤੀ।

ਇਸ ਮੌਕੇ ਬੋਰਡ ਦੇ ਮਾਣਯੋਗ ਚੇਅਰਮੈਨ ਸ੍ਰੀ ਡੈਨੀਅਲ ਭੱਟੀ ਜੀ ਵੱਲੋਂ ਸਮੂਹ ਮੈਂਬਰਾਂ ਨੂੰ ਭਰੋਸਾ ਦਿਵਾਇਆ ਗਿਆ। ਸਮੂਹ ਮੈਂਬਰਾਂ ਨੇ ਉਨ੍ਹਾਂ ਦੇ ਭਰੋਸੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ਅਤੇ ਬੋਰਡ ਦੇ ਕੰਮਾਂ ਵਿੱਚ ਪੂਰਾ ਸਹਿਯੋਗ ਦੇਣਗੇ।




ਮੀਟਿੰਗ ਦੌਰਾਨ ਸਮੂਹ ਮੈਂਬਰ ਸਾਹਿਬਾਨ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਇਸ ਦੇ ਨਾਲ ਹੀ ਸਾਰੇ ਅਹੁਦੇਦਾਰਾਂ ਨੂੰ ਪਾਰਟੀ ਅਤੇ ਬੋਰਡ ਦੀ ਮਜ਼ਬੂਤੀ ਲਈ ਹੋਰ ਵੀ ਮਿਹਨਤ, ਲਗਨ ਅਤੇ ਇਕਜੁੱਟਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।


ਮੀਟਿੰਗ ਵਿੱਚ ਸਾਰਿਆਂ ਨੇ ਭਰੋਸਾ ਦਿਵਾਇਆ ਕਿ ਉਹ ਆਪਸੀ ਏਕਤਾ ਅਤੇ ਸਹਿਯੋਗ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

Post a Comment

0 Comments